Close

ਦਫ਼ਤਰ ਜਿਲ੍ਹਾ ਚੋਣ ਅਫਸਰ, ਫਰੀਦਕੋਟ

ਵਿਭਾਗ ਦੇ ਕੰਮ ਦਾ ਵਰਣਨ:-

1. ਜਿਲ੍ਹਾ ਚੋਣ ਦਫ਼ਤਰ, ਫਰੀਦਕੋਟ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਦੇਖ-ਰੇਖ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਾ ਹੈ।

2. ਇਸ ਵਿਭਾਗ ਦਾ ਮੁੱਖ ਕੰਮ ਲੋਕ ਸਭਾ ਚੋਣਾਂ, ਵਿਧਾਨ ਸਭਾ ਚੋਣਾਂ,ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਦੀ ਹਰ ਸਾਲ ਵਿਸ਼ੇਸ਼ ਸੁਧਾਈ ਕੀਤੀ ਜਾਂਦੀ ਹੈ ਅਤੇ ਵਿਭਾਗ ਦੀ ਵੈਬਸਾਇਟ ਤੇ ਅਪਡੇਟ ਕੀਤੀ ਜਾਂਦੀ ਹੈ। ਨੌਜਵਾਨ ਜੋ 18-19 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਨੂੰ ਬਤੌਰ ਵੋਟਰ ਰਜਿਸਟਰ ਕੀਤਾ ਜਾਂਦਾ ਹੈ। ਭਾਰਤ ਚੋਣ ਕਮਿਸ਼ਨ ਦੇ ਸਵੀਪ ਪ੍ਰੋਜੈਕਟ ਅਧੀਨ ਵੋਟਰਾਂ ਨੂੰ ਆਪਣੀ ਵੋਟ ਬਨਾਉਣ ਅਤੇ ਇਸ ਦੀ ਵਰਤੋਂ ਕਰਨ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਸਮੇਂ-ਸਮੇਂ ਤੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ/ਸ਼ਡਿਊਲ ਅਨੁਸਾਰ ਕੰਮ ਕੀਤਾ ਜਾਂਦਾ ਹੈ।

ਚੱਲ ਰਹੇ ਕੰਮ:-

ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ ਮਿਤੀ 01.01.2020 ਦੇ ਆਧਾਰ ਤੇ

ਚੱਲ ਰਹੇ ਕੰਮ ਦਾ ਵਰਣਨ:-

ਮਿਤੀ 01.09.2019 ਤੋਂ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚੱਲ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਬੂਥ ਲੈਵਲ ਅਫਸਰ ਦੁਆਰਾ ਘਰ^ਘਰ ਜਾ ਕੇ ਹਰੇਕ ਵੋਟਰ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਅਤੇ ਵੋਟਰ ਆਪ ਵੀ Voter Helpline App, NVSP Portal ਤੇ ਆਪਣੀ ਵੋਟ ਤਸਦੀਕ ਕਰ ਸਕਦਾ ਹੈ। ਵੋਟਰਾਂ ਨੂੰ ਆਪਣੀ ਵੋਟ ਤਸਦੀਕ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਅਤੇ ਵੱਖ-ਵੱਖ ਸਰਕਾਰੀ ਦਫ਼ਤਰਾਂ, ਸਕੂਲਾਂ/ਕਾਲਜਾਂ ਵਿੱਚ ਦੌਰਾ ਕਰਕੇ ਵੋਟਰਾਂ ਨੂੰ ਆਪਣੀ ਵੋਟ ਤਸਦੀਕ ਕਰਨ ਲਈ ਟ੍ਰੇਨਿੰਗ/ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤੋਂ ਬਾਅਦ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਮਿਤੀ 25.11.2019 ਤੋਂ ਸ਼ੁਰੂ ਹੋਵੇਗਾ।

ਵਿਭਾਗੀ ਸੰਪਰਕ :-

ਸ਼੍ਰੀਮਤੀ ਹਰਜਿੰਦਰ ਕੌਰ, ਜਿਲ੍ਹਾ ਚੋਣ ਤਹਿਸੀਲਦਾਰ

ਫੋਨ ਨੰਬਰ:- 90410-04929

ਦਫ਼ਤਰ ਦਾ ਪਤਾ ਅਤੇ ਫੋਨ ਨੰਬਰ:- ਦਫ਼ਤਰ ਜਿਲ੍ਹਾ ਚੋਣ ਅਫਸਰ, ਫਰੀਦਕੋਟ, ਕਮਰਾ ਨੰ. 333, ਦੂਜੀ ਮੰਜਿਲ, ਮਿੰਨੀ ਸਕੱਤਰੇਤ, ਫਰੀਦਕੋਟ।

ਟੈਲੀਫੋਨ ਨੰ. 1639-250653