ਬਾਬਾ ਫ਼ਰੀਦ ਆਗਮਨ ਪੁਰਬ (ਬਾਬਾ ਸ਼ੇਖ਼ ਫ਼ਰੀਦ ਮੇਲਾ)
ਬਾਬਾ ਫ਼ਰੀਦ ਆਗਮਨ ਪੁਰਬ ਹਰ ਸਾਲ ਸਤੰਬਰ ਮਹੀਨੇ ਹਫ਼ਤੇ ਤੋਂ ਵੀ ਵੱਧ ਸਮੇਂ ਲਈ ਮਨਾਇਆ ਜਾਂਦਾ ਹੈ। ਮੇਲੇ ਦਾ ਆਰੰਭ 19 ਸਤੰਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀ ਹਾਜ਼ਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੁੰਦਾ ਹੈ। 23 ਸਤੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਆਰੰਭ ਹੋ ਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸਮਾਪਤ ਹੁੰਦਾ ਹੈ। ਕਲਾ ਅਤੇ ਸਭਿਆਚਾਰਕ ਮੇਲਾ ਵੀ ਹਫ਼ਤੇ ਭਰ ਲਈ ਚਲਦਾ ਹੈ ਜਿਸ ਤਹਿਤ ਰਵਾਇਤੀ ਪੋਸ਼ਾਕਾਂ ਅਤੇ ਵੱਖ-ਵੱਖ ਸੂਬਿਆਂ ਦੇ ਪਰੰਪਰਕ ਖਾਣਿਆਂ ਦੀਆਂ ਦੁਕਾਨਾਂ ਲਗਦੀਆਂ ਹਨ। ਇਸ ਮੇਲੇ ਦੌਰਾਨ ਕੀਰਤਨ ਦਰਬਾਰ, ਪੁਸਤਕ ਮੇਲਾ, ਕਵੀ ਦਰਬਾਰ, ਨਾਟਕ ਮੇਲਾ (ਡਰਾਮਾ ਫੈਸਟੀਵਲ), ਲੋਕ ਨਾਚ, ਵਿਰਾਸਤੀ ਕਾਫ਼ਲਾ (ਹੇਰੀਟੇਜ ਵਾੱਕ), ਦਸਤਾਰਬੰਦੀ ਮੁਕਾਬਲੇ ਅਤੇ ਗੱਤਕਾ, ਹਾਕੀ, ਫੁੱਟਬਾਲ, ਕਬੱਡੀ, ਕ੍ਰਿਕਟ, ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ।
ਕਿਵੇਂ ਪਹੁੰਚੀਏ :
ਹਵਾਈ ਜਹਾਜ਼ ਰਾਹੀਂ
ਅੰਤਰ-ਰਾਸ਼ਟਰੀ ਹਵਾਈ ਅੱਡਾ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਵਿਖੇ ਸਥਿਤ ਹੈ।
ਰੇਲਗੱਡੀ ਰਾਹੀਂ
ਫਰੀਦਕੋਟ ਦਾ ਇੱਕ ਰੇਲਵੇ ਸਟੇਸ਼ਨ ਹੈ ਜੋ ਕਿ ਵੱਡੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ।ਫਰੀਦਕੋਟ ਜ਼ਿਲ੍ਹੇ ਦਾ ਹੈਡਕੁਆਟਰ ਫਿਰੋਜ਼ਪੁਰ-ਬਠਿੰਡਾ-ਦਿੱਲੀ ਰੇਲਵੇ ਲਾਈਨ ਤੇ ਹੈ।ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਤੋਂ ਫਰੀਦਕੋਟ ਤੱਕ ਅਤੇ ਫਰੀਦਕੋਟ ਤੋ ਲੰਘਣ ਵਾਲੀਆਂ ਰੇਲਵੇ ਲਾਈਨਾਂ ਰਾਹੀਂ ਪਹੁੰਚਿਆ ਜਾ ਸਕਦਾ ਹੈ।
ਸੜਕ ਰਾਹੀਂ
ਫਰੀਦਕੋਟ ਰਾਜਧਾਨੀ ਅੰਮ੍ਰਿਤਸਰ ਤੋਂ 130 ਕਿਲੋਮੀਟਰ ਇੱਕ ਨੈਸ਼ਨਲ ਹਾਈਵੇਅ ਨਾਲ ਸਥਿਤ ਹੈ।ਪੰਜਾਬ ਵਿੱਚ ਪੱਛਮੀ ਮੋਗਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਨਾਲ ਘਿਰਿਆ ਹੋਇਆ ਹੈ।